ਚੰਡੀਗੜ੍ਹ: ਸਿੱਖ ਪ੍ਰਚਾਰਕ ਰਣਜੀਤ ਸਿੰਘ ਢੱਡਰੀਆਂ ਵਾਲਿਆਂ ’ਤੇ ਹੋਏ ਹਮਲੇ ਦੀ ਸੀਬੀਆਈ ਜਾਂਚ ਕਰਵਾਉਣ ਦੀ ਮੰਗ ਕੀਤੀ ਜਾ ਰਹੀ ਹੈ। ਸੂਬੇ ਭਰ ‘ਚ ਉਨ੍ਹਾਂ ਦੇ ਸਮਰਥਕਾਂ ਨੇ ਸਾਰੇ ਜਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ ਨੂੰ ਸੀਬੀਆਈ ਜਾਂਚ ਲਈ ਮੰਗ ਪੱਤਰ ਸੋਂਪੇ।
ਚੰਡੀਗੜ੍ਹ: ਸਿੱਖ ਪ੍ਰਚਾਰਕ ਰਣਜੀਤ ਸਿੰਘ ਢੱਡਰੀਆਂ ਵਾਲਿਆਂ ’ਤੇ ਹੋਏ ਹਮਲੇ ਦੀ ਸੀਬੀਆਈ ਜਾਂਚ ਕਰਵਾਉਣ ਦੀ ਮੰਗ ਕੀਤੀ ਜਾ ਰਹੀ ਹੈ। ਸੂਬੇ ਭਰ ‘ਚ ਉਨ੍ਹਾਂ ਦੇ ਸਮਰਥਕਾਂ ਨੇ ਸਾਰੇ ਜਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ ਨੂੰ ਸੀਬੀਆਈ ਜਾਂਚ ਲਈ ਮੰਗ ਪੱਤਰ ਸੋਂਪੇ। ਢੱਡਰੀਆਂ ਵਾਲਿਆਂ ਨੇ ਉਨ੍ਹਾਂ ‘ਤੇ ਹੋਏ ਹਮਲੇ ‘ਚ ਮਾਰੇ ਗਏ ਆਪਣੇ ਸਾਥੀ ਬਾਬਾ ਭੁਪਿੰਦਰ ਸਿੰਘ ਦੇ ਭੋਗ ਸਮਾਗਮ ਮੌਕੇ ਕਿਹਾ ਕਿ ਸੀ ਕਿ ਸਾਰੇ ਜਿਲ੍ਹਿਆਂ ਦੇ ਡੀਸੀ ਦਫਤਰਾਂ ’ਚ ਸ਼ਾਂਤਮਈ ਰੋਸ ਪ੍ਰਦਰਸ਼ਨ ਕਰ ਮੰਗ ਪੱਤਰ ਸੌਂਪੇ ਜਾਣ।
ਜਿਕਰਯੋਗ ਹੈ ਕਿ ਰਣਜੀਤ ਸਿੰਘ ਢੱਡਰੀਆਂ ਵਾਲਿਆਂ ‘ਤੇ 17 ਮਈ ਨੂੰ ਲੁਧਿਆਣਾ ‘ਚ ਕਾਤਲਾਨਾ ਹਮਲਾ ਕੀਤਾ ਗਿਆ ਸੀ। ਹਮਲਾਵਰਾਂ ਨੇ ਉਨ੍ਹਾਂ ਦੀ ਗੱਡੀ ਨੂੰ ਘੇਰਦਿਆਂ ਅੰਨ੍ਹੇਵਾਹ ਗੋਲੀਆਂ ਚਲਾਈਆਂ ਸਨ। ਇਸ ਦੌਰਾਨ ਢੱਡਰੀਆਂ ਵਾਲੇ ਵਾਲ-ਵਾਲ ਬਚੇ ਸਨ। ਜਦਕਿ ਉਨ੍ਹਾਂ ਦੇ ਇੱਕ ਸਾਥੀ ਸੇਵਾਦਾਰ ਭੁਪਿੰਦਰ ਸਿੰਘ ਦੀ ਗੋਲੀ ਲੱਗਣ ਕਾਰਨ ਮੌਤ ਹੋ ਗਈ ਸੀ। ਹਮਲੇ ਵੇਲੇ ਢੱਡਰੀਆਂ ਵਾਲੇ ਮੁੱਲਾਂਪੁਰ ਦਾਖਾ ਨੇੜੇ ਪਿੰਡ ਈਸੇਵਾਲ ਦੇ ਧਾਰਮਿਕ ਸਮਾਗਮ ‘ਚ ਸ਼ਾਮਲ ਹੋਣ ਲਈ ਜਾ ਰਹੇ ਸਨ।
0 comments:
Post a Comment