ਰਾਏਪੁਰ: ਨਿਵੇਸ਼ਕਾਂ ਦੇ ਪੈਸੇ ਵਾਪਸ ਨਾ ਕਰਨ ਦੇ ਦੋਸ਼ਾਂ ਵਿੱਚ ਘਿਰੇ ਸਹਾਰਾ ਸ਼੍ਰੀ ਸੁਬਰਤੋ ਰਾਏ ਨੇ ਉਨ੍ਹਾਂ ਖ਼ਿਲਾਫ਼ ਕਾਰਵਾਈ ਕਰਨ ਵਾਲੀ ਸੰਸਥਾ ਸੇਬੀ ਖ਼ਿਲਾਫ਼ ਹੀ ਮੋਰਚਾ ਖੋਲ੍ਹ ਦਿੱਤਾ ਹੈ। ਮਾਂ ਦੇ ਦੇਹਾਂਤ ਤੋਂ ਬਾਅਦ ਪੈਰੋਲ ਉੱਤੇ ਜੇਲ੍ਹ ਤੋਂ ਬਾਹਰ ਆਏ ਸੁਬਰਤੋ ਨੇ ਇੱਕ ਵਾਰ ਤੋਂ ਲੋਕਾਂ ਨੂੰ ਭਰਮਾਉਣ ਦੀ ਕੋਸ਼ਿਸ਼ ਕੀਤੀ। ਰਾਏਪੁਰ ਵਿੱਚ ਇੱਕ ਸਮਾਗਮ ਦੌਰਾਨ ਬੋਲਦਿਆਂ ਸੁਬਰਤੋ ਰਾਏ ਨੇ ਆਖਿਆ ਕਿ ਉਨ੍ਹਾਂ ਨੇ ਕਾਨੂੰਨ ਦੇ ਦਾਇਰੇ ਵਿੱਚ ਰਹਿ ਕੇ ਕੰਮ ਕੀਤਾ ਹੈ। ਉਨ੍ਹਾਂ ਆਖਿਆ ਕਿ ਦੇਸ਼ ਦੀ ਨਿਆਂ ਪ੍ਰਣਾਲੀ ਉੱਤੇ ਪੂਰਾ ਭਰੋਸਾ ਹੈ ਤੇ ਛੇਤੀ ਹੀ ਇਨਸਾਫ਼ ਮਿਲੇਗਾ।
ਸਮਾਗਮ ਦੌਰਾਨ ਲੋਕਾਂ ਨੂੰ ਭਰਮਾਉਣ ਦੀ ਕੋਸ਼ਿਸ਼ ਕਰਦਿਆਂ ਸੁਬਰਤੋ ਨੇ ਆਖਿਆ ਕਿ ਸੇਬੀ ਨੇ ਆਪਣੇ ਦਾਇਰੇ ਤੋਂ ਬਾਹਰ ਜਾ ਕੇ ਸਹਾਰਾ ਦੀਆਂ ਕੰਪਨੀਆਂ ਖ਼ਿਲਾਫ਼ ਕਾਰਵਾਈ ਕੀਤੀ ਹੈ। ਉਨ੍ਹਾਂ ਆਖਿਆ ਕਿ ਦੇਸ਼ ਦੇ ਉੱਘੇ ਕਾਨੂੰਨੀ ਮਾਹਿਰਾਂ ਨੇ ਵੀ ਸਹਾਰਾ ਨੂੰ ਠੀਕ ਦੱਸਿਆ ਹੈ ਜਦੋਂਕਿ ਸੇਬੀ ਗ਼ਲਤ ਹੈ। ਉਨ੍ਹਾਂ ਆਖਿਆ ਕਿ ਸਭ ਕੁਝ ਠੀਕ ਹੋਣ ਦੇ ਬਾਵਜੂਦ ਵੀ ਉਨ੍ਹਾਂ ਖ਼ਿਲਾਫ਼ 2010 ਵਿੱਚ ਸੇਬੀ ਨੇ ਕਾਰਵਾਈ ਕੀਤੀ। ਉਨ੍ਹਾਂ ਸੇਬੀ ਨੂੰ ਸਵਾਲ ਕੀਤਾ ਕਿ ਪੈਸੇ ਇਕੱਠੇ ਕਰਨ ਦੀ ਆਗਿਆ ਦੇਣ ਵਾਲੇ ਰਜਿਸਟਰਾਰ ਖ਼ਿਲਾਫ਼ ਕਾਰਵਾਈ ਕਿਉਂ ਨਹੀਂ ਕੀਤੀ ਗਈ।
ਸੁਬਰਤੋ ਨੇ ਸੇਬੀ ਖ਼ਿਲਾਫ਼ ਮੋਰਚਾ ਖੋਲ੍ਹਦਿਆਂ ਦੋਸ਼ ਲਾਇਆ ਕਿ 43 ਮਹੀਨਿਆਂ ਵਿੱਚ ਸੇਬੀ ਨਿਵੇਸ਼ਕਾਂ ਨੂੰ ਸਿਰਫ਼ 50 ਕਰੋੜ ਰੁਪਏ ਹੀ ਵਾਪਸ ਕਰ ਪਾਈ ਹੈ। ਯਾਦ ਰਹੇ ਕਿ ਸਹਾਰਾ ਸਮੂਹ ਵੱਲ 20 ਹਜ਼ਾਰ ਦੇ ਕਰੀਬ ਲੋਕਾਂ ਦਾ ਬਕਾਇਆ ਹੈ। ਸੇਬੀ ਨੇ ਵਾਰ ਵਾਰ ਸਹਾਰਾ ਸਮੂਹ ਨੂੰ ਨਿਵੇਸ਼ਕਾਂ ਦੇ ਪੈਸੇ ਵਾਪਸ ਕਰਨ ਲਈ ਆਖਿਆ ਪਰ ਅਜਿਹਾ ਕਰਨ ਵਿੱਚ ਅਸਫਲ ਰਹਿਣ ਤੋਂ ਬਾਅਦ ਸੁਪਰੀਮ ਕੋਰਟ ਦੇ ਆਦੇਸ਼ ਉੱਤੇ ਸਹਾਰਾ ਸਮੂਹ ਦੇ ਮੁਖੀ ਸੁਬਰਤੋ ਰਾਏ ਨੂੰ ਦਿੱਲੀ ਦੀ ਤਿਹਾੜ ਜੇਲ੍ਹ ਭੇਜ ਦਿੱਤਾ ਗਿਆ। ਸੇਬੀ ਸਹਾਰਾ ਸਮੂਹ ਦੀਆਂ ਜਾਇਦਾਦਾਂ ਨੂੰ ਨਿਲਾਮ ਕਰ ਕੇ ਲੋਕਾਂ ਦੇ ਪੈਸੇ ਵਾਪਸ ਕਰ ਰਹੀ ਹੈ।
0 comments:
Post a Comment