ਨਵੀਂ ਦਿੱਲੀ: ਮਹਿੰਗਾਈ ਦੀ ਮਾਰ ਝੱਲ ਰਹੀ ਜਨਤਾ ਨੂੰ ਇੱਕ ਹੋਰ ਝਟਕਾ ਲੱਗਾ ਹੈ। ਦੇਸ਼ ਭਰ ‘ਚ ਤੇਲ ਕੀਮਤਾਂ ‘ਚ ਫਿਰ ਵਾਧਾ ਕੀਤਾ ਗਿਆ ਹੈ। ਇੰਡੀਅਨ ਆਇਲ ਕਾਰਪੋਰੇਸ਼ਨ ਮੁਤਾਬਕ ਪੈਟਰੋਲ 2.58 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 2.26 ਰੁਪਏ ਪ੍ਰਤੀ ਲੀਟਰ ਮਹਿੰਗਾ ਹੋ ਗਿਆ ਹੈ। ਇਹ ਕੀਮਤਾਂ ਬੀਤੀ ਰਾਤ ਤੋਂ ਲਾਗੂ ਹੋ ਗਈਆਂ ਹਨ।
ਤੇਲ ਕੀਮਤਾਂ ‘ਚ ਵਾਧਾ ਕੀਤੇ ਜਾਣ ਤੋਂ ਬਾਅਦ ਹੁਣ ਚੰਡੀਗੜ੍ਹ ‘ਚ ਪੈਟਰੋਲ 65.92 ਪੈਸੇ ਤੇ ਡੀਜ਼ਲ 54.81 ਪੈਸੇ, ਮੋਹਾਲੀ ‘ਚ ਪੈਟਰੋਲ 70.97 ਪੈਸੇ ਤੇ ਡੀਜ਼ਲ 54.67 ਪੈਸੇ ਪ੍ਰਤੀ ਲੀਡਰ ਦੇ ਹਿਸਾਬ ਨਾਲ ਮਿਲੇਗਾ। ਇਸ ਦੇ ਨਾਲ ਹੀ ਦਿੱਲੀ ਵਿੱਚ ਪੈਟਰੋਲ ਦੀ ਕੀਮਤ 65.60 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ ਦੀ ਕੀਮਤ 53.93 ਰੁਪਏ ਪ੍ਰਤੀ ਲੀਟਰ ਹੋ ਗਈ ਹੈ।
Diesel hike India petrol Price
0 comments:
Post a Comment