ਚੰਡੀਗੜ੍ਹ: ਆਮ ਆਦਮੀ ਪਾਰਟੀ ਜੂਨ ਦੇ ਅੰਤ ਤੱਕ ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਕਰ ਦਏਗੀ। ਇਹ ਸੂਚੀ ਤਕਰੀਬਨ ਤਿਆਰ ਹੈ। ਇਹ ਦਾਅਵਾ ਪਾਰਟੀ ਦੇ ਸੀਨੀਅਰ ਲੀਡਰ ਸੰਜੇ ਸਿੰਘ ਨੇ ਕੀਤਾ ਹੈ। ਉਨ੍ਹਾਂ ਨੇ ਕਿਹਾ ਹੈ ਕਿ ਪਾਰਟੀ ਨੇ ਮਿਸ਼ਨ 2017 ਲਈ ਪੂਰੀ ਤਿਆਰੀ ਕਰ ਲਈ ਹੈ। ਉਮੀਦਵਾਰਾਂ ਦੇ ਐਲਾਨ ਨਾਲ ਚੋਣ ਪਿੜ ਪੂਰੀ ਤਰ੍ਹਾਂ ਮਘ ਜਾਏਗਾ।
ਆਮ ਆਦਮੀ ਪਾਰਟੀ ਨੇ ਅੱਜ ਇੱਥੇ ਸੀਨੀਅਰ ਪੱਕਰਕਾਰ ਮੇਜਰ ਸਿੰਘ ਨੂੰ ਪਾਰਟੀ ਵਿੱਚ ਸ਼ਾਮਲ ਕੀਤਾ ਹੈ। ਇਸ ਮੌਕੇ ਸੰਜੇ ਸਿੰਘ ਨੇ ਕਿਹਾ ਕਿ ਸਾਂਸਦ ਧਰਮਵੀਰ ਗਾਂਧੀ ਤੇ ਹਰਿੰਦਰ ਸਿੰਘ ਖਾਲਸਾ ਅਜੇ ਵੀ ਪਾਰਟੀ ਦੇ ਮੈਂਬਰ ਹਨ। ਉਨ੍ਹਾਂ ਨੂੰ ਪਾਰਟੀ ਵਿਰੋਧੀ ਕਾਰਵਾਈਆਂ ਕਰਕੇ ਮੁਅੱਤਲ ਕੀਤਾ ਗਿਆ ਹੈ। ਇਸ ਕਰਕੇ ਉਹ ਹੋਰ ਪਾਰਟੀ ਵਿੱਚ ਸ਼ਾਮਲ ਨਹੀਂ ਹੋ ਸਕਦੇ। ਉਨ੍ਹਾਂ ਕਿਹਾ ਕਿ ਇਹ ਉਨ੍ਹਾਂ ਲਈ ਕਾਨੂੰਨੀ ਮੁਸ਼ਕਲ ਵੀ ਹੈ। ਦਰਅਸਲ ਗਾਂਧੀ ਤੇ ਖਾਲਸਾ ਦੇ ਸਵਰਾਜ ਪਾਰਟੀ ਵਿੱਚ ਜਾਣ ਦੀਆਂ ਅਫਵਾਹਾਂ ਚੱਲ ਰਹੀਆਂ ਹਨ।
ਸੰਜੇ ਸਿੰਘ ਨੇ ਕਾਂਗਰਸ ‘ਤੇ ਹਮਲਾ ਬੋਲਦਿਆਂ ਕਿਹਾ ਕਿ ਗਾਂਧੀ ਪਰਿਵਾਰ ਦਾ ਦਮਾਦ ਕਾਂਗਰਸ ਸਰਕਾਰ ਵੇਲੇ ਵੀ ਚਰਚਾ ਵਿੱਚ ਸੀ ਤੇ ਹੁਣ ਵੀ ਚਰਚਾ ਵਿੱਚ ਹੈ। ਉਨ੍ਹਾਂ ਕਿਹਾ ਕਿ ਮੋਦੀ ਸਰਕਾਰ ਨੇ ਵਾਡਰਾ ਮਾਮਲੇ ਦੀ ਜਾਂਚ ਦਾ ਦਾਅਵਾ ਕੀਤਾ ਸੀ ਪਰ ਅਜੇ ਤੱਕ ਕੁਝ ਨਹੀਂ ਹੋਇਆ। ਆਮ ਆਦਮੀ ਪਾਰਟੀ ਨੇ ਮੰਗ ਕੀਤੀ ਹੈ ਕਿ ਵਾਡਰਾ ਮਾਮਲੇ ਦੀ ਜਾਂਚ ਹੋਵੇ।
0 comments:
Post a Comment