ਚੰਡੀਗੜ੍ਹ: ਰਾਜ ਸਰਕਾਰ ਦੇ ਹੁਕਮਾਂ ‘ਤੇ ਹਰਿਆਣਾ ਦੇ ਡਿਪਟੀ ਕਮਿਸ਼ਨਰ ਤੇ ਐਸ.ਪੀ. ਅੱਜਕੱਲ੍ਹ ਇੱਕ ਨਵੇਂ ਕੰਮ ਵਿੱਚ ਕੁਝ ਜ਼ਿਆਦਾ ਹੀ ਰੁੱਝੇ ਹੋਏ ਹਨ। ਡੀਸੀ ਤੇ ਐਸਪੀ ਨੇ ਜਾਟ ਅੰਦੋਲਨਕਾਰੀਆਂ ਦੀ ਜਾਇਦਾਦਾਂ ਦਾ ਬਿਓਰਾ ਇੱਕਠਾ ਕਰਨਾ ਸ਼ੁਰੂ ਕਰ ਦਿੱਤਾ ਹੈ। ਇਸ ਦਾ ਕਾਰਨ ਇਹ ਹੈ ਜੇਕਰ ਅੰਦੋਲਨ ਦੌਰਾਨ ਜਾਟਾਂ ਨੇ ਹਿੰਸਾ ਜਾਂ ਫਿਰ ਕੋਈ ਤੋੜਫੋੜ ਕੀਤੀ ਤਾਂ ਉਸ ਨੁਕਸਾਨ ਦੀ ਭਰਪਾਈ ਉਨ੍ਹਾਂ ਦੀ ਜਾਇਦਾਦਾਂ ਜ਼ਬਤ ਕਰਕੇ ਕੀਤੀ ਜਾਏਗੀ।
ਇਸ ਤੋਂ ਪਹਿਲਾਂ ਜਾਟਾਂ ਵੱਲੋਂ ਕੀਤੇ ਗਏ ਅੰਦੋਲਨ ਵਿੱਚ ਵੱਡੇ ਪੱਧਰ ‘ਤੇ ਹਿੰਸਾ ਤੇ ਤੋੜ-ਫੋੜ ਦੇ ਮਾਮਲੇ ਸਾਹਮਣੇ ਆਏ ਸਨ। ਇਸ ਲਈ ਸਰਕਾਰ ਨੇ ਪਹਿਲਾਂ ਹੀ ਸਾਵਧਾਨੀ ਵਰਤਦੇ ਹੋਏ ਡੀ.ਸੀ. ਤੇ ਐਸ.ਪੀ. ਨੂੰ ਵਿਰੋਧ ਪ੍ਰਦਰਸ਼ਨ ਕਰਨ ਵਾਲਿਆਂ ਦੀਆਂ ਜਾਇਦਾਦਾਂ ਦਾ ਬਿਓਰਾ ਇਕੱਠਾ ਕਰਨ ਦੇ ਹੁਕਮ ਦਿੱਤੇ ਹਨ।
ਦੱਸਣਯੋਗ ਹੈ ਕਿ ਪਿਛਲੇ ਅੰਦੋਲਨ ਦੇ ਦੌਰਾਨ ਤੋੜ-ਫੋੜ, ਹਿੰਸਾ ਦੇ 2000 ਤੋਂ ਵੀ ਜ਼ਿਆਦਾ ਮਾਮਲੇ ਦਰਜ ਕੀਤੇ ਗਏ ਸਨ। ਇਨ੍ਹਾਂ ਵਿੱਚੋਂ ਪਿਛਲੇ ਦਿਨਾਂ ਵਿੱਚ ਕੁਝ ਲੋਕਾਂ ਨੂੰ ਗ੍ਰਿਫਤਾਰ ਕੀਤਾ ਸੀ। ਜਾਟ ਅੰਦੋਲਨਕਾਰੀ ਇਨ੍ਹਾਂ ਗ੍ਰਿਫਤਾਰਿਆਂ ਦਾ ਵਿਰੋਧ ਕਰ ਰਹੇ ਹਨ। ਉਨ੍ਹਾਂ ਦਾ ਕਹਿਣਾ ਹੈ ਕਿ ਪੁਲਿਸ ਬਿਨਾਂ ਕਿਸੇ ਕਾਰਨ ਤੋ ਨੌਜਵਾਨਾਂ ਨੂੰ ਗ੍ਰਿਫਤਾਰ ਕਰ ਰਹੀ ਹੈ। ਗ੍ਰਿਫਤਾਰ ਕੀਤੇ ਗਏ ਨੌਜਵਾਨਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਦਿੱਲੀ ਵਿਖੇ ਗ੍ਰਹਿ ਮੰਤਰੀ ਰਾਜਨਾਥ ਸਿੰਘ ਦੇ ਘਰ ਦੇ ਬਾਹਰ ਪ੍ਰਦਰਸ਼ਨ ਕੀਤਾ ਸੀ।
0 comments:
Post a Comment