ਲੰਬੀ: ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੂੰ ਸਿਰੋਪਾ ਨਾ ਦਿੱਤੇ ਜਾਣ ਦੇ ਮੁੱਦੇ ਉੱਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਇੱਕ ਪਾਸੇ ਤਾਂ ਅਰਦਾਸੀਏ ਬਲਵੀਰ ਸਿੰਘ ਦੇ ਤਬਾਦਲੇ ਦੇ ਆਦੇਸ਼ ਦੇ ਦਿੱਤੇ ਹਨ। ਦੂਜੇ ਪਾਸੇ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਆਖਿਆ ਹੈ ਕਿ ਦਰਬਾਰ ਸਾਹਿਬ ਦੀ ਫੇਰੀ ਦੌਰਾਨ ਉਨ੍ਹਾਂ ਨੂੰ ਕਿਸੇ ਨੇ ਵੀ ਸਿਰੋਪੇ ਤੋਂ ਇਨਕਾਰ ਨਹੀਂ ਕੀਤਾ।
ਹੁਣ ਸਵਾਲ ਉੱਠਦਾ ਹੈ ਕਿ ਜੇਕਰ ਮੁੱਖ ਮੰਤਰੀ ਨੂੰ ਅਰਦਾਸੀਏ ਬਲਵੀਰ ਸਿੰਘ ਨੇ ਸਿਰੋਪੇ ਲਈ ਮਨਾ ਨਹੀਂ ਕੀਤਾ ਤਾਂ ਉਨ੍ਹਾਂ ਖ਼ਿਲਾਫ਼ ਕਮੇਟੀ ਵੱਲੋਂ ਕਾਰਵਾਈ ਕਿਸ ਲਈ ਕੀਤੀ ਗਈ। ਲੰਬੀ ਵਿਖੇ ਮੁੱਖ ਮੰਤਰੀ ਨੇ ਆਖਿਆ ਹੈ ਕਿ ਦਰਬਾਰ ਸਾਹਿਬ ਵਿਖੇ ਸ਼ਰਧਾ ਵਜੋਂ ਮੱਥਾ ਟੇਕਣ ਲਈ ਗਏ ਸਨ ਨਾ ਕਿ ਸਿਰੋਪਾ ਲੈਣ ਲਈ। ਮੁੱਖ ਮੰਤਰੀ ਨੇ ਦਾਅਵਾ ਕੀਤਾ ਕਿ ਉਨ੍ਹਾਂ ਨੂੰ ਦਰਬਾਰ ਸਾਹਿਬ ਵਿਖੇ ਸਿਰੋਪਾ ਦਿੱਤਾ ਗਿਆ ਹੈ ਤੇ ਕਿਸੇ ਨੇ ਵੀ ਉਨ੍ਹਾਂ ਨੂੰ ਸਿਰੋਪਾ ਦੇਣ ਤੋਂ ਇਨਕਾਰ ਨਹੀਂ ਕੀਤਾ।
ਕਾਬਲੇਗੌਰ ਹੈ ਕਿ ਅਰਦਾਸੀਏ ਬਲਵੀਰ ਸਿੰਘ ਸਿੰਘ ਦੀ ਬਦਲੀ ਸ਼੍ਰੋਮਣੀ ਕਮੇਟੀ ਵੱਲੋਂ ਮਾਛੀਵਾੜਾ ਦੇ ਗੁਰਦੁਆਰਾ ਸਾਹਿਬ ਵਿਖੇ ਕਰ ਦਿੱਤੀ ਗਈ ਹੈ। ਨਾਲ ਹੀ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਨੇ ਚੇਤਾਵਨੀ ਦਿੰਦਿਆਂ ਦੱਸਿਆ ਕਿ ਜੇਕਰ ਅਰਦਾਸੀਏ ਬਲਵੀਰ ਸਿੰਘ ਨੇ 10 ਦਿਨਾਂ ਵਿੱਚ ਮਾਛੀਵਾੜਾ ਵਿਖੇ ਰਿਪੋਰਟ ਨਾ ਕੀਤਾ ਤਾਂ ਉਨ੍ਹਾਂ ਨੂੰ ਨੌਕਰੀ ਤੋਂ ਬਰਖ਼ਾਸਤ ਕਰ ਦਿੱਤਾ ਜਾਵੇਗਾ। ਇਹ ਸਭ ਉਨ੍ਹਾਂ ਰਿਪੋਰਟਾਂ ਤੋਂ ਬਾਅਦ ਕੀਤਾ ਗਿਆ ਹੈ ਕਿ ਜਿਨ੍ਹਾਂ ਵਿੱਛ ਸਾਹਮਣੇ ਆਇਆ ਸੀ ਕਿ ਬਾਦਲ ਨੂੰ ਸਿਰੋਪਾ ਨਹੀਂ ਦਿੱਤਾ ਗਿਆ।
ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਅਵਤਾਰ ਸਿੰਘ ਮੱਕੜ ਨੇ ਖੁਦ ਆਖਿਆ ਹੈ ਕਿ ਅਰਦਾਸੀਏ ਬਲਵੀਰ ਸਿੰਘ ਨੇ ਮੁੱਖ ਮੰਤਰੀ ਨੂੰ ਸਿਰੋਪਾ ਦੇਣ ਤੋਂ ਇਨਕਾਰ ਕੀਤਾ ਹੈ। ਇਸ ਤੋਂ ਬਾਅਦ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਨੇ ਦੋ ਸੇਵਾਦਾਰਾਂ ਦੇ ਤੁਰੰਤ ਤਬਾਦਲੇ ਦੇ ਆਦੇਸ਼ ਦੇ ਦਿੱਤੇ ਹਨ। ਮੁੱਖ ਮੰਤਰੀ ਨੂੰ ਸਿਰੋਪਾ ਦੇਣ ਦੀ ਡਿਊਟੀ ਕਮੇਟੀ ਵੱਲੋਂ ਗੁਰਚਰਨ ਸਿੰਘ ਨਾਮਕ ਅਰਦਾਸੀਏ ਦੀ ਲਗਾਈ ਸੀ ਪਰ ਗੁਰਚਰਨ ਸਿੰਘ ਦੀ ਡਿਊਟੀ ਪੂਰੀ ਹੋਣ ਤੋਂ ਬਾਅਦ ਉਹ ਚਲੇ ਗਿਆ। ਇਸ ਤੋਂ ਬਾਅਦ ਅਰਦਾਸੀਏ ਬਲਵੀਰ ਸਿੰਘ ਨੇ ਮੁੱਖ ਮੰਤਰੀ ਨੂੰ ਸਿਰੋਪਾ ਦੇਣ ਤੋਂ ਇਨਕਾਰ ਕਰ ਦਿੱਤਾ ਗਿਆ। ਬਾਅਦ ਵਿੱਚ ਸ਼੍ਰੋਮਣੀ ਕਮੇਟੀ ਵੱਲੋਂ ਅਕਾਲ ਤਖ਼ਤ ਸਾਹਿਬ ਵਿਖੇ ਮੁੱਖ ਮੰਤਰੀ ਨੂੰ ਸਿਰੋਪਾ ਦਿੱਤਾ ਗਿਆ।
0 comments:
Post a Comment