ਸ਼੍ਰੋਮਣੀ ਕਮੇਟੀ ਕਰਾਏਗੀ ਢੱਡਰੀਆਂ ਵਾਲੇ ਤੇ ਧੁੰਮਾ ਵਿਚਾਲੇ ਸੁਲ੍ਹਾ

ਅੰਮ੍ਰਿਤਸਰ: ਬੀਤੇ ਦਿਨੀਂ ਸਿੱਖ ਪ੍ਰਚਾਰਕ ਰਣਜੀਤ ਸਿੰਘ ਢੱਡਰੀਆਂ ਵਾਲੇ ‘ਤੇ ਹੋਏ ਹਮਲੇ ਤੋਂ ਬਾਅਦ ਢੱਡਰੀਆਂ ਵਾਲੇ ਤੇ ਦਮਦਮੀ ਟਕਸਾਲ ਦੇ ਮੁਖੀ ਬਾਬਾ ਹਰਨਾਮ ਸਿੰਘ ਖਾਲਸਾ ਵਿਚਾਲੇ ਸ਼ੁਰੂ ਹੋਏ ਵਿਵਾਦ ਨੂੰ ਸੁਲਝਾਉਣ ਲਈ ਕਮੇਟੀ ਦਾ ਗਠਨ ਕੀਤਾ ਜਾਵੇਗਾ। ਇਹ ਫੈਸਲਾ ਅੱਜ ਸ਼੍ਰੋਮਣੀ ਗੁਰਦਵਾਰਾ ਕਮੇਟੀ ਦੀ ਅੰਤ੍ਰਿੰਗ ਕਮੇਟੀ ਵੱਲੋਂ ਲਿਆ ਗਿਆ ਹੈ।
ਅੱਜ ਹੋਈ ਅੰਤ੍ਰਿੰਗ ਕਮੇਟੀ ਦੀ ਬੈਠਕ ਤੋਂ ਬਾਅਦ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਜਥੇਦਾਰ ਅਵਤਾਰ ਸਿੰਘ ਨੇ ਦੱਸਿਆ ਕਿ ਦੋਹਾਂ ਧਿਰਾਂ ਵਿਚਾਲੇ ਸ਼ੁਰੂ ਹੋਏ ਵਿਵਾਦ ਨੂੰ ਸੁਲਝਾਉਣ ਲਈ ਤਿੰਨ ਦਿਨਾਂ ਦੇ ਅੰਦਰ-ਅੰਦਰ ਪੰਜ ਤੋਂ ਸੱਤ ਮੈਂਬਰੀ ਕਮੇਟੀ ਬਣਾ ਦਿੱਤੀ ਜਾਵੇਗੀ। ਇਸ ਕਮੇਟੀ ਵਿੱਚ ਸਰਬ ਪ੍ਰਵਾਨਿਤ ਸਿੱਖ ਜਥੇਬੰਦੀਆਂ ਦੀਆਂ ਪ੍ਰਮੁੱਖ ਸ਼ਖ਼ਸੀਅਤਾਂ ਨੂੰ ਸ਼ਾਮਲ ਕੀਤਾ ਜਾਵੇਗਾ। ਕਮੇਟੀ ਦੋਹਾਂ ਧਿਰਾਂ ਕੋਲ ਜਾ ਕੇ ਉਨ੍ਹਾਂ ਦਾ ਪੱਖ ਸੁਣੇਗੀ ਤੇ ਇਸ ਮਸਲੇ ਦਾ ਹੱਲ ਲੱਭ ਕੇ ਇਸ ਵਿਵਾਦ ਨੂੰ ਜਲਦ ਤੋਂ ਜਲਦ ਖਤਮ ਕੀਤਾ ਜਾਵੇਗਾ।
ਉਨ੍ਹਾਂ ਕਿਹਾ ਕਿ ਦੋਹਾਂ ਧਿਰਾਂ ਵਿਚਾਲੇ ਸ਼ੁਰੂ ਹੋਇਆ ਵਿਵਾਦ ਸਿੱਖ ਪੰਥ ਲਈ ਵੱਡੀ ਚਿੰਤਾ ਦਾ ਵਿਸ਼ਾ ਹੈ। ਇਸ ਲਈ ਇਸ ਨੂੰ ਜਲਦੀ ਖਤਮ ਕਰਨਾ ਬਹੁਤ ਹੀ ਜਰੂਰੀ ਹੈ। ਉਨ੍ਹਾਂ ਦੋਹਾਂ ਧਿਰਾਂ ਨੂੰ ਅਪੀਲ ਕੀਤੀ ਕਿ ਉਹ ਸੰਜਮ ਵਰਤਣ ਤੇ ਇੱਕ-ਦੂਜੇ ਖਿਲਾਫ਼ ਕੀਤੀ ਜਾ ਰਹੀ ਬਿਆਨਬਾਜ਼ੀ ਨੂੰ ਵੀ ਬੰਦ ਕਰ ਦੇਣ। ਇਸ ਤੋਂ ਇਲਾਵਾ ਉਨ੍ਹਾਂ ਆਉਂਦੀ 6 ਜੂਨ ਨੂੰ ਮਨਾਏ ਜਾ ਰਹੇ ਘੱਲੂ ਘਾਰੇ ਦੌਰਾਨ ਸਿੱਖ ਜਥੇਬੰਦੀਆਂ ਨੂੰ ਸ਼ਾਂਤੀ ਬਣਾ ਕੇ ਰੱਖਣ ਦੀ ਵੀ ਅਪੀਲ ਕੀਤੀ ਹੈ।
ਇਸ ਤੋਂ ਇਲਾਵਾ ਉਨ੍ਹਾਂ ਸ਼ਿਵ ਸੈਨਿਕਾਂ ਨੂੰ ਚੇਤਾਵਨੀ ਦਿੱਤੀ ਕਿ ਉਹ ਸੋਸ਼ਲ ਮੀਡੀਆ ‘ਤੇ ਗਲਤ ਬਿਆਨਬਾਜ਼ੀ ਕਰਕੇ ਪੰਜਾਬ ਦਾ ਮਾਹੌਲ ਖਰਾਬ ਕਰਨ ਦੀਆਂ ਕੋਸ਼ਿਸ਼ਾਂ ਕਰ ਰਹੇ ਹਨ। ਉਨ੍ਹਾਂ ਨੂੰ ਅਜਿਹਾ ਤੁਰੰਤ ਬੰਦ ਕਰਨਾ ਚਾਹਿਦਾ ਹੈ। ਉਨ੍ਹਾਂ ਸਰਕਾਰ ਨੂੰ ਵੀ ਅਪੀਲ ਕੀਤੀ ਕਿ ਅਜਿਹੇ ਭੜਕਾਊ ਬਿਆਨ ਦੇਣ ਵਾਲਿਆਂ ਖਿਲਾਫ਼ ਸਖਤ ਕਾਰਵਾਈ ਕੀਤੀ ਜਾਵੇ।
Share on Google Plus

About Ramandeep Kaur

This is a short description in the author block about the author. You edit it by entering text in the "Biographical Info" field in the user admin panel.
    Blogger Comment
    Facebook Comment

0 comments:

Post a Comment